ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਦੋਰਾਹਾ ਸ਼ਹਿਰ ਵਿੱਚ ਰੋਸ ਮਾਰਚ

ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਦੋਰਾਹਾ ਸ਼ਹਿਰ ਵਿੱਚ ਰੋਸ ਮਾਰਚ

ਦੋਰਾਹਾ, 26 ਦਸੰਬਰ (ਅਮਰੀਸ਼ ਆਨੰਦ) — ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਉੱਤੇ ਵੱਧ ਰਹੇ ਅੱਤਿਆਚਾਰਾਂ ਦੇ ਖਿਲਾਫ਼ ਵਿਸ਼ਵ ਹਿੰਦੂ ਪਰਿਸ਼ਦ, ਬਜਰੰਗ ਦਲ ਅਤੇ ਹੋਰ ਕਈ ਹਿੰਦੂ ਜਥੇਬੰਦੀਆਂ ਵੱਲੋਂ ਦੋਰਾਹਾ ਸ਼ਹਿਰ ਵਿੱਚ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਇਸ ਮੌਕੇ ਬੰਗਲਾਦੇਸ਼ ਦੇ ਰਾਸ਼ਟਰਪਤੀ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਜਾਹਿਰ ਕੀਤਾ।ਇਸ ਸਮਾਗਮ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਪ੍ਰਮੁੱਖ ਮਨੋਜ਼ ਪੰਡਿਤ, ਜ਼ਿਲਾ ਮੰਤਰੀ ਸੁਨਿਲ ਦੱਤ, ਖੰਡ ਕਾਰਵਾਹ ਪਵਨ ਅਤੇ ਕੀਮਤੀ ਲਾਲ ਸ਼ਰਮਾ, ਧਰਮ ਜਾਗਰਨ ਮੰਚ ਦੇ ਦਿਨੇਸ਼ ਨਾਰਦ, ਵਿਨੈ ਸੂਦ, ਵਿਨੋਦ ਵਰਮਾ, ਵਿਕੀ, ਪੰਕਜ ਐਂਗਰਿਸ, ਮਾਲਵਿੰਦਰ ਸਿੰਘ ਅਤੇ ਰਾਜ ਕੁਮਾਰ ਸਮੇਤ ਕਈ ਹੋਰ ਪ੍ਰਮੁੱਖ ਨੁਮਾਇੰਦੇ ਸ਼ਾਮਲ ਸਨ। ਇਸ ਤੋਂ ਇਲਾਵਾ ਕਈ ਸ਼ਹਿਰੀ ਵਾਸੀ ਵੀ ਰੋਸ ਮਾਰਚ ਵਿੱਚ ਭਾਗ ਲਿਆ।ਮੋਰਚੇਦਾਰਾਂ ਨੇ ਬੰਗਲਾਦੇਸ਼ ਵਿੱਚ ਹਿੰਦੂ ਵਰਗ ਉੱਤੇ ਲਗਾਤਾਰ ਹੋ ਰਹੀਆਂ ਘਟਨਾਵਾਂ 'ਤੇ ਚਿੰਤਾ ਜਾਹਿਰ ਕੀਤੀ। ਉਨ੍ਹਾਂ ਕਿਹਾ ਕਿ ਮੰਦਰਾਂ ਵਿੱਚ ਤੋੜ-ਫੋੜ, ਹਿੰਦੂਆਂ ਦੇ ਘਰਾਂ 'ਤੇ ਹਮਲੇ ਅਤੇ ਨਿਰਦੋਸ਼ ਲੋਕਾਂ ਉੱਤੇ ਜ਼ੁਲਮਾਂ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਪਰ ਅੰਤਰਰਾਸ਼ਟਰੀ ਪੱਧਰ 'ਤੇ ਇਨ੍ਹਾਂ ਗੰਭੀਰ ਮਾਮਲਿਆਂ ਨੂੰ ਠੀਕ ਤਰ੍ਹਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਵਿਸ਼ਵ ਭਰ ਦੇ ਹਿੰਦੂ ਭਾਈਚਾਰੇ ਵਿੱਚ ਗਹਿਰੀ ਚਿੰਤਾ ਅਤੇ ਰੋਸ ਵਿਆਪਕ ਹੈ।