Punjab ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 AK-47 ਸਮੇਤ 3 ਗ੍ਰਿਫ਼ਤਾਰ

Punjab ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 AK-47 ਸਮੇਤ 3 ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 3 ਮੁਲਜ਼ਮਾਂ ਨੂੰ 2 AK-47 ਰਾਈਫਲਾਂ, 3 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਇੱਕ ਵਿਦੇਸ਼ੀ-ਅਧਾਰਤ ਹਥਿਆਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਵਿੱਚ ਸ਼ਾਮਲ ਸਨ।

ਇਸ ਮਾਮਲੇ ਵਿੱਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ, ਵਿਦੇਸ਼-ਅਧਾਰਤ ਤਸਕਰੀ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਵਿਆਪਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਨਾਲ ਗੈਰ-ਕਾਨੂੰਨੀ ਹਥਿਆਰਾਂ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖ਼ਤਮ ਕਰਨ ਅਤੇ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਗੱਲ ਦੁਹਰਾਈ ਹੈ।