Punjab Infoline

ਪੰਜਾਬੀ

ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਜਾਗਰੂਕਤਾ ਕੈਂਪ

24 May, 2025 12:22 AM

ਰਾਜਪੁਰਾ, 23 ਮਈ,(ਰਾਜੇਸ਼ ਡਾਹਰਾ) – ਅੱਜ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਪੁਰਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਪੰਜਾਬ ਸਰਕਾਰ ਦੀ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਟਰੈਫਿਕ ਇੰਚਾਰਜ ਗੁਰਬਚਨ ਸਿੰਘ, ਟਰੈਫਿਕ ਮਾਰਸ਼ਲ ਦੀਪਕ ਚਾਵਲਾ ਅਤੇ ਹੌਲਦਾਰ ਨਰਿੰਦਰ ਪਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਲਪਨਾ ਪਾਠਕ ਦੀ ਅਗਵਾਈ ਹੇਠ, ਟਰਾਂਸਪੋਰਟ ਇੰਚਾਰਜ ਪ੍ਰਵੀਨ ਕੁਮਾਰ, ਸੁਪਰਵਾਈਜ਼ਰ ਹਰਦੇਵ ਸਿੰਘ, ਮੈਡਮ ਓਮਾ ਗੁਪਤਾ, ਪੰਕਜ ਕੁਮਾਰ ਅਤੇ ਹੋਰ ਸਕੂਲ ਸਟਾਫ਼ ਦੀ ਮੌਜੂਦਗੀ ਵਿੱਚ, ਟ੍ਰੈਫਿਕ ਪੁਲਿਸ ਅਧਿਕਾਰੀਆਂ ਨੇ ਬੱਚਿਆਂ ਨੂੰ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੁਰੱਖਿਅਤ ਡਰਾਈਵਿੰਗ, ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਮਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਬਾਰੇ ਵੀ ਦੱਸਿਆ ਗਿਆ। ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ 'ਤੇ ਗੁਰਬਚਨ ਸਿੰਘ, ਦੀਪਕ ਚਾਵਲਾ, ਨਰਿੰਦਰ ਪਾਲ ਅਤੇ ਪ੍ਰਿੰਸੀਪਲ ਸ੍ਰੀਮਤੀ ਅਲਪਨਾ ਪਾਠਕ ਸਮੇਤ ਸਾਰੇ ਮੌਜੂਦ ਸਟਾਫ਼ ਮੈਂਬਰਾਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

Posted By: RAJESH DEHRA

Latest News