ਬੀਬੀ ਜਗੀਰ ਕੌਰ ਵੱਲੋਂ 15 ਨਵੰਬਰ ਨੂੰ ਬੇਗੋਵਾਲ ਵਿਖੇ ਸੁਖਬੀਰ ਸਿੰਘ ਬਾਦਲ ਦੇ ਸਮਾਗਮ ਵਿੱਚ ਪਹੁੰਚਣ ਦੀ ਅਪੀਲ
ਬੇਗੋਵਾਲ, 14 ਨਵੰਬਰ 2026: ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 15 ਨਵੰਬਰ, ਦਿਨ ਐਤਵਾਰ ਨੂੰ ਦੁਪਹਿਰ 1:30 ਵਜੇ ਬੇਗੋਵਾਲ ਵਿਖੇ ਪਹੁੰਚ ਰਹੇ ਹਨ।
ਬੀਬੀ ਜਗੀਰ ਕੌਰ ਵੱਲੋਂ ਜਾਰੀ ਸੂਚਨਾ ਅਨੁਸਾਰ ਇਹ ਸਮਾਗਮ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਅਸਥਾਨ ਵਿਖੇ ਹੋਵੇਗਾ। ਉਨ੍ਹਾਂ ਨੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।