ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫਰੀਦਕੋਟ ਵਿੱਚ ਅੱਜ ਲੋਕਲ ਛੁੱਟੀ

ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫਰੀਦਕੋਟ ਵਿੱਚ ਅੱਜ ਲੋਕਲ ਛੁੱਟੀ

ਫਰੀਦਕੋਟ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ 23 ਸਤੰਬਰ 2026 (ਬੁੱਧਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਰਾਹੁਲ ਚਾਬਾ, ਆਈ.ਏ.ਐਸ. ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਦੇ ਮੌਕੇ ’ਤੇ ਇਹ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰਾਂ ਆਦਿ ਵਿੱਚ ਲੋਕਲ ਛੁੱਟੀ ਰਹੇਗੀ। ਹਾਲਾਂਕਿ, ਬੈਂਕਿੰਗ ਸੈਕਟਰ ਨੂੰ ਇਸ ਛੁੱਟੀ ਤੋਂ ਬਾਹਰ ਰੱਖਿਆ ਗਿਆ ਹੈ।

ਪ੍ਰੀਖਿਆ ਵਾਲੇ ਵਿਦਿਅਕ ਅਦਾਰਿਆਂ ਲਈ ਵਿਸ਼ੇਸ਼ ਛੋਟ

ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 23 ਸਤੰਬਰ 2026 (ਬੁੱਧਵਾਰ) ਨੂੰ ਕਿਸੇ ਵਿਦਿਅਕ ਅਦਾਰੇ ਵਿੱਚ ਪਹਿਲਾਂ ਤੋਂ ਕੋਈ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੈ, ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ ਜਾਂ ਅਦਾਰਿਆਂ ’ਤੇ ਇਹ ਛੁੱਟੀ ਸਬੰਧੀ ਹੁਕਮ ਲਾਗੂ ਨਹੀਂ ਹੋਵੇਗਾ।

SEO Title