Punjab Infoline

ਪੰਜਾਬੀ

ਮਾਨਸਾ ਦੇ ਭੰਮੇ ਕਲਾਂ ’ਚ ਟਕਰਾਅ ਮਾਮਲੇ ’ਚ 40 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

29 Oct, 2026 02:45 PM

ਦਿਲਜੀਤ ਸਿੰਘ ਦੀ ਲਾਸ਼ ਧਰਨੇ ਵਾਲੀ ਥਾਂ ’ਤੇ ਲਿਜਾਣ ਨੂੰ ਲੈ ਕੇ ਹੋਇਆ ਸੀ ਵਿਵਾਦ; ਪੁਲੀਸ ਮੁਲਜ਼ਮਾਂ ਦੀ ਪਛਾਣ ਕਰਨ ’ਚ ਜੁਟੀ

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਦਿਲਜੀਤ ਸਿੰਘ ਦੀ ਮੌਤ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਦੇ ਮਾਮਲੇ ਵਿੱਚ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਦਿਲਜੀਤ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਪਿਛਲੇ ਦਿਨੀਂ ਉਸ ਸਮੇਂ ਤਣਾਅ ਪੈਦਾ ਹੋ ਗਿਆ, ਜਦੋਂ ਮ੍ਰਿਤਕ ਦੀ ਲਾਸ਼ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਨੂੰ ਲੈ ਕੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋ ਗਿਆ।

ਇਸ ਘਟਨਾ ਦੌਰਾਨ ਕਈ ਪੁਲੀਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਹੁਣ ਪੁਲੀਸ ਨੇ 40 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਗੰਭੀਰ ਧਾਰਾਵਾਂ ਲਾਈਆਂ ਗਈਆਂ ਹਨ।

ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਜਾਰੀ

ਪੁਲੀਸ ਵੱਲੋਂ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਅੱਜ ਕੁਝ ਵਿਅਕਤੀਆਂ ਦੇ ਨਾਂ ਸਾਹਮਣੇ ਆ ਸਕਦੇ ਹਨ ਅਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਸਬੰਧੀ ਪੁਲੀਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

Latest News