Punjab Infoline

ਪੰਜਾਬੀ

Punjab Municipal Elections 2026: ਪਟਿਆਲਾ, ਬਾਘਾਪੁਰਾਣਾ ਤੇ ਧਰਮਕੋਟ ਵਿੱਚ ਅੱਜ ਵੋਟਿੰਗ, ਵੋਟਰ ਕਰਮਚਾਰੀਆਂ ਨੂੰ ਛੁੱਟੀ ਦਾ ਐਲਾਨ

28 Nov, 2026 08:54 AM

ਪੰਜਾਬ: ਪੰਜਾਬ ਵਿੱਚ ਅੱਜ 28 ਨਵੰਬਰ ਨੂੰ ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ ਦੀਆਂ ਚੋਣਾਂ ਲਈ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੋਟਰ ਵਜੋਂ ਰਜਿਸਟਰਡ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ, ਸੂਬੇ ਵਿੱਚ ਸਥਿਤ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਇਹ ਛੁੱਟੀ ਦਿੱਤੀ ਗਈ ਹੈ, ਜੋ ਸਬੰਧਤ ਨਗਰ ਨਿਗਮ ਜਾਂ ਨਗਰ ਕੌਂਸਲ ਦੇ ਵਾਰਡਾਂ ਦੇ ਅਧਿਕਾਰ ਖੇਤਰ ਅਧੀਨ ਵੋਟਰ ਵਜੋਂ ਰਜਿਸਟਰਡ ਹਨ।

ਇਹ ਛੁੱਟੀ 28 ਨਵੰਬਰ, 2026 (ਸ਼ਨੀਵਾਰ) ਨੂੰ ਪੋਲਿੰਗ ਵਾਲੇ ਦਿਨ ਵੋਟ ਪਾਉਣ ਦਾ ਮੌਕਾ ਦੇਣ ਲਈ ਦਿੱਤੀ ਗਈ ਹੈ। ਇਸ ਲਈ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 (ਕੇਂਦਰੀ ਐਕਟ 37 ਆਫ਼ 2020) ਦੀ ਧਾਰਾ 26 ਦੀਆਂ ਉਪ-ਧਾਰਾਵਾਂ (2) ਅਤੇ (3) ਤਹਿਤ ਕੰਪਨਸੇਟਰੀ ਛੁੱਟੀ ਦੇ ਉਪਬੰਧਾਂ ਦੇ ਅਧੀਨ ਧਾਰਾ 26 ਦੀ ਉਪ-ਧਾਰਾ (1) ਦੇ ਪ੍ਰਬੰਧਾਂ ਤੋਂ ਛੋਟ ਦਿੱਤੀ ਗਈ ਹੈ।

ਕੁੱਲ 52 ਵਾਰਡਾਂ ਲਈ ਹੋ ਰਹੀਆਂ ਚੋਣਾਂ

ਜ਼ਿਕਰਯੋਗ ਹੈ ਕਿ ਇਹ ਚੋਣਾਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਅਤੇ ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 26 ਦੀ ਉਪ-ਧਾਰਾ (3) ਅਧੀਨ ਕੰਪਨਸੇਟਰੀ ਛੁੱਟੀ (Compensatory Holiday) ਸਬੰਧੀ ਉਪਬੰਧ ਲਾਗੂ ਰਹਿਣਗੇ। ਇਸ ਦਾ ਮਕਸਦ ਸਬੰਧਤ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣਾ ਹੈ।

Latest News