Punjab Infoline

ਪੰਜਾਬੀ

ਵਿਆਹ ਪੁਰਬ ਸਮਾਗਮ: ਬਟਾਲਾ ’ਚ ਅੱਜ ਸ਼ਰਾਬ ਦੀਆਂ ਦੁਕਾਨਾਂ ਤੇ ਠੇਕੇ ਰਹਿਣਗੇ ਬੰਦ

18 Sep, 2026 10:56 AM

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੇਲੇ ਦੌਰਾਨ ਅੱਜ 18 ਸਤੰਬਰ 2026 ਨੂੰ ਉਪ ਮੰਡਲ ਬਟਾਲਾ ਨਗਰ ਨਿਗਮ ਦੀ ਹਦੂਦ ਅੰਦਰ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕੇ ਬੰਦ ਰਹਿਣਗੇ।

ਅਮਨ-ਕਾਨੂੰਨ ਦੀ ਵਿਵਸਥਾ ਦੇ ਮੱਦੇਨਜ਼ਰ ਫੈਸਲਾ

ਸਹਾਇਕ ਕਮਿਸ਼ਨਰ (ਆਬਕਾਰੀ) ਇਨਫੋਰਸਮੈਂਟ-1 ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਰੱਥ ਅਥਾਰਟੀ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੰਸ ਰੂਲਸ ਦੇ ਰੂਲ 37 (9) ਤਹਿਤ ਇਹ ਮਨਜ਼ੂਰੀ ਦਿੱਤੀ ਗਈ ਹੈ।

ਹੁਕਮਾਂ ਮੁਤਾਬਕ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਮੁੱਖ ਰੱਖਦੇ ਹੋਏ ਉਪ ਮੰਡਲ ਬਟਾਲਾ ਨਗਰ ਨਿਗਮ ਦੀ ਹਦੂਦ ਅੰਦਰ 18.09.2026 ਨੂੰ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕੇ ਬੰਦ ਰੱਖਣ ਸਬੰਧੀ ਮਨਜ਼ੂਰੀ ਦਿੱਤੀ ਗਈ ਹੈ।

Posted By: Punjab Infoline Bureau

Latest News