Punjab Infoline

ਪੰਜਾਬੀ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ ਵਿਖੇ ਹੋਵੇਗਾ ਸਮਾਗਮ

09 Nov, 2026 11:25 AM

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ, ਦਿਨ ਐਤਵਾਰ ਨੂੰ ਹੋਵੇਗੀ। ਇਸ ਸਬੰਧੀ ਅਰਦਾਸ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਸੂਲੀਸਰ ਸਾਹਿਬ, ਕੋਟਧਰਮੂ ਵਿਖੇ ਕਰਵਾਇਆ ਜਾਵੇਗਾ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸੰਗਤ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਸੰਗਤ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਅਤੇ ਸਮਾਜਿਕ ਕਾਰਜਾਂ ਨੂੰ ਵੀ ਯਾਦ ਕੀਤਾ ਜਾਵੇਗਾ।

ਮੌਤ ਤੋਂ 26 ਦਿਨ ਬਾਅਦ ਕੀਤਾ ਗਿਆ ਸੀ ਅੰਤਿਮ ਸਸਕਾਰ

ਜ਼ਿਕਰਯੋਗ ਹੈ ਕਿ ਬੀਤੇ ਦਿਨ ਦੀਵਾਲੀ ਵਾਲੇ ਦਿਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਮੌਤ ਤੋਂ 26 ਦਿਨ ਬਾਅਦ ਅੰਤਿਮ ਸਸਕਾਰ ਕੀਤਾ ਗਿਆ ਸੀ। ਉਨ੍ਹਾਂ ਦੇ ਪਿਤਾ ਭੀਮ ਸਿੰਘ ਅਤੇ ਦੋ ਪੁੱਤਰਾਂ ਅੰਗਦਵੀਰ ਤੇ ਹਰਫਤੇਹ ਨੇ ਅੰਤਿਮ ਸਸਕਾਰ ਦੀ ਚਿਤਾ ਨੂੰ ਅਗਨੀ ਦਿੱਤੀ ਸੀ। ਪਰਵਿੰਦਰ ਸਿੰਘ ਝੋਟਾ ਦਾ ਸਸਕਾਰ ਉਨ੍ਹਾਂ ਦੀ ਪੁਸ਼ਤੈਨੀ ਜ਼ਮੀਨ ਵਿੱਚ ਕੀਤਾ ਗਿਆ।

ਸ਼ਨੀਵਾਰ, 7 ਨਵੰਬਰ ਨੂੰ ਚੰਡੀਗੜ੍ਹ ਸਥਿਤ ਪੀਜੀਆਈ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਝੋਟਾ ਦੀ ਮ੍ਰਿਤਕ ਦੇਹ 8 ਨਵੰਬਰ ਨੂੰ ਸਵੇਰੇ 5 ਵਜੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ।

13 ਅਕਤੂਬਰ ਨੂੰ ਕੈਮਿਸਟ ਨੇ ਮਾਰੀ ਸੀ ਗੋਲੀ

ਦੱਸਣਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਨੂੰ 13 ਅਕਤੂਬਰ ਨੂੰ ਇੱਕ ਕੈਮਿਸਟ ਨੇ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਕਾਰਨ ਗੋਲੀ ਮਾਰ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

Latest News