Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ, 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ
ਉੱਤਰੀ ਭਾਰਤ ਵਿੱਚ ਮਾਨਸੂਨ ਦੀ ਵਾਪਸੀ ਦੌਰਾਨ ਇੱਕ ਵਾਰ ਫਿਰ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 3 ਤੋਂ 4 ਦਿਨਾਂ ਦੌਰਾਨ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ 26 ਅਤੇ 28 ਸਤੰਬਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
27 ਸਤੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ
27 ਸਤੰਬਰ ਨੂੰ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 29 ਸਤੰਬਰ ਨੂੰ ਵੀ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਬਦਲਾਅ
ਪਿਛਲੇ ਕੁਝ ਦਿਨਾਂ ਤੋਂ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਰਾਤ ਅਤੇ ਸਵੇਰ ਦਾ ਮੌਸਮ ਮੁਕਾਬਲਤਨ ਠੰਡਾ ਹੋ ਗਿਆ ਹੈ, ਜਦਕਿ ਦਿਨ ਸਮੇਂ ਧੁੱਪ ਅਤੇ ਬੱਦਲਾਂ ਦਾ ਸਿਲਸਿਲਾ ਜਾਰੀ ਹੈ।
ਮੀਂਹ ਪੈਣ ਨਾਲ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
Posted By: Punjab Infoline Bureau