ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 10ਵੀਂ ਤੇ 12ਵੀਂ ਦੀਆਂ 2027 ਪ੍ਰੀਖਿਆਵਾਂ ਲਈ ਫਾਰਮ ਤੇ ਫੀਸ ਸ਼ਡਿਊਲ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 10ਵੀਂ ਤੇ 12ਵੀਂ ਦੀਆਂ 2027 ਪ੍ਰੀਖਿਆਵਾਂ ਲਈ ਫਾਰਮ ਤੇ ਫੀਸ ਸ਼ਡਿਊਲ ਜਾਰੀ

Punjab Board Exam News: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਫਰਵਰੀ/ਮਾਰਚ 2027 ਦੀਆਂ ਰੈਗੂਲਰ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਭਰਨ ਅਤੇ ਫੀਸ ਪ੍ਰਾਪਤ ਕਰਨ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਸ਼ਡਿਊਲ ਸਬੰਧਤ ਸਕੂਲਾਂ ਦੀ ਲਾਗ-ਇੰਨ ਆਈ.ਡੀ. ’ਤੇ ਉਪਲੱਬਧ ਹੈ।

ਸਮੇਂ ਸਿਰ ਕਾਰਵਾਈ ਨਾ ਕਰਨ ’ਤੇ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ

ਬੋਰਡ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜੇਕਰ ਕਿਸੇ ਸੰਸਥਾ ਜਾਂ ਸਕੂਲ ਵੱਲੋਂ ਸਮੇਂ ਸਿਰ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਸਬੰਧੀ ਸਮੁੱਚੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ।

ਅਜਿਹੀ ਸੂਰਤ ਵਿੱਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸਰਕਾਰੀ ਸਕੂਲਾਂ ਲਈ ਵੀ ਜਾਰੀ ਕੀਤੀ ਹਦਾਇਤ

ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਮਾਮਲਿਆਂ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ, ਸਿੱਖਿਆ ਵਿਭਾਗ (ਐਲੀਮੈਂਟਰੀ/ਸੈਕੰਡਰੀ) ਨੂੰ ਲਿਖ ਕੇ ਭੇਜਿਆ ਜਾਵੇਗਾ।

PSEB ਵੱਲੋਂ ਸਕੂਲਾਂ ਨੂੰ ਪ੍ਰੀਖਿਆ ਫਾਰਮ ਭਰਨ ਅਤੇ ਫੀਸ ਸਬੰਧੀ ਜਾਰੀ ਕੀਤੇ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।