ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਖ਼ਬਰ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਪਹੁੰਚਣਗੇ
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਨ ਲਈ ਦੁਪਹਿਰ ਕਰੀਬ 3 ਵਜੇ ਮਾਨਸਾ ਪਹੁੰਚਣ ਦਾ ਐਲਾਨ ਕੀਤਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫੇਸਬੁੱਕ 'ਤੇ ਲਿਖਿਆ:
"ਮਾਨਸਾ ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਸ. ਪਰਵਿੰਦਰ ਸਿੰਘ ਦੇ ਅੱਜ ਹੋਏ ਬੇਹੱਦ ਮੰਦਭਾਗੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੂੰ ਮਿਲਣ ਲਈ ਬਾਅਦ ਦੁਪਹਿਰ ਕਰੀਬ 3 ਵਜੇ ਮਾਨਸਾ ਪੁੱਜ ਰਿਹਾ ਹਾਂ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਦੀ ਪੁਰਜ਼ੋਰ ਨਿਖੇਧੀ ਕਰਦਾ ਹਾਂ। ਬਾਕੀ ਗੱਲਬਾਤ ਪਰਿਵਾਰ ਤੇ ਇਲਾਕਾ ਵਾਸੀਆਂ ਨਾਲ ਮਿਲ ਕੇ ਅਤੇ ਜ਼ਮੀਨੀ ਹਾਲਾਤ ਜਾਣ ਕੇ।"
ਫਿਲਹਾਲ ਘਟਨਾ ਦੇ ਪੂਰੇ ਹਾਲਾਤ ਅਤੇ ਗੋਲੀਬਾਰੀ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।