Punjab Infoline

ਪੰਜਾਬੀ

ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਬਲਵੀਰ ਕੌਰ ਦਾ ਦੇਹਾਂਤ

08 Nov, 2026 08:00 AM

ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ ਦੀ ਮਾਤਾ ਸਰਦਾਰਨੀ ਬਲਵੀਰ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 84 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੱਤਰਕਾਰਤਾ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਵਿਛੜੇ ਮਾਤਾ ਬਲਵੀਰ ਕੌਰ ਚੜ੍ਹਦੀ ਕਲਾ ਵਿੱਚ ਰਹਿਣ ਵਾਲੇ, ਹੌਸਲੇ ਅਤੇ ਹਾਂ-ਪੱਖੀ ਸੋਚ ਵਾਲੇ ਇਨਸਾਨ ਸਨ। ਉਨ੍ਹਾਂ ਦਾ ਮਿਲਾਪੜਾ ਸੁਭਾਅ ਅਤੇ ਜ਼ਿੰਦਗੀ ਪ੍ਰਤੀ ਸਕਾਰਾਤਮਕ ਨਜ਼ਰੀਆ ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਨੂੰ ਹਮੇਸ਼ਾ ਯਾਦ ਰਹੇਗਾ।

ਪਿੰਡ ਟਿੱਬੀ ਹਰੀ ਸਿੰਘ ਵਾਲਾ ਵਿਖੇ ਹੋਵੇਗਾ ਅੰਤਿਮ ਸੰਸਕਾਰ

ਸਰਦਾਰਨੀ ਬਲਵੀਰ ਕੌਰ ਦਾ ਅੰਤਿਮ ਸੰਸਕਾਰ ਅੱਜ 8 ਨਵੰਬਰ ਨੂੰ ਦੁਪਹਿਰ 12 ਵਜੇ ਪਿੰਡ ਟਿੱਬੀ ਹਰੀ ਸਿੰਘ ਵਾਲਾ, ਨੇੜੇ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਕੀਤਾ ਜਾਵੇਗਾ।

Latest News