ਸਰਸਵਤੀ ਸਕੂਲ ਦੋਰਾਹਾ ਚ' ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਸਰਸਵਤੀ ਸਕੂਲ ਦੋਰਾਹਾ ਚ' ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

 1 ਜੂਨ ਦੋਰਾਹਾ (ਅਮਰੀਸ਼ ਆਨੰਦ) ਬੀਤੇ ਦਿਨੀਂ ਸ਼ਹਿਰ ਦੋਰਾਹਾ ਦੀ ਪ੍ਰਸਿੱਧ ਵਿਦਿਅਕ ਸੰਸਥਾਂ ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਚ' ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ਤੇ ਸਕੂਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਬੱਚਿਆਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵ ਦੱਸੇ ਅਤੇ ਸਕੂਲ ਦੇ ਸਮੂਹ ਵਿਦਿਆਰਥੀਆਂ ਨਾਲ ਰਲਕੇ ਪੂਰੀ ਜ਼ਿੰਦਗੀ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸੌਂਹ ਚੁੱਕੀ । ਇਸ ਵਿਸ਼ੇਸ਼ ਮੌਕੇ ਸਕੂਲ ਮੁਖੀ ਸ੍ਰੀ ਪ੍ਰੀਤਿਸ਼ ਗੁਸਾਈਂ ਜੀ ਨੇ ਤੰਬਾਕੂ ਦੇ ਬੁਰੇ ਪ੍ਰਭਾਵ ਦੱਸਦੇ ਹੋਏ ਬੱਚਿਆਂ ਨੂੰ ਇਹ ਵੀ ਦੱਸਿਆ ਕਿ ਤੰਬਾਕੂ ਨੋਸ਼ੀ ਕਰਨ ਵਾਲੇ ਵਿਅਕਤੀ ਆਪਣੀ ਜ਼ਿੰਦਗੀ ਨੂੰ ਤਾਂ ਬਿਮਾਰੀ ਵੱਲ ਧੱਕਦਾ ਹੀ ਹੈ ਨਾਲ ਹੀ ਸੰਪਰਕ ਵਿੱਚ ਆਉਣ ਵਾਲੇ ਪਰਿਵਾਰ ਦੇ ਜਾਂ ਅਣਜਾਣ ਵਿਅਕਤੀ ਦੀ ਸਿਹਤ ਨੂੰ ਵੀ ਨੁਕਸਾਨਦਾ ਹੈ। ਉਹ ਨੂੰ ਤੰਬਾਕੂ ਦੀ ਵਰਤੋਂ ਕਰਨ ਤੋਂ ਰੋਕਣ ਲਈ ਪ੍ਰੇਰਨਾ ਸਾਡੀ ਜਿੰਮੇਵਾਰੀ ਹੈ। ਓਨਾਂ ਇਹ ਵੀ ਦੱਸਿਆ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੇ 100 ਗਜ ਦੇ ਘੇਰੇ ਵਿੱਚ ਤੰਬਾਕੂ ਨੋਸ਼ੀ ਕਰਨ ਅਤੇ ਵੇਚਣ ਦੀ ਸਖ਼ਤ ਮਨਾਹੀ ਹੈ। ਅਜਿਹਾ ਕਰਨ ਵਾਲੇ ਨੂੰ ਤੰਬਾਕੂ ਕੰਟਰੋਲ ਐਕਟ 2003 ਦੇ ਅਧੀਨ ਸਜ਼ਾ ਅਤੇ ਜੁਰਮਾਨਾ ਵੀ ਹੋ ਸਕਦਾ ਹੈ। 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਇੱਕ ਜੁਰਮ ਹੈ। ਇਸ ਵਿਸ਼ੇਸ਼ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਡਾਇਰੈਕਟਰ ਸ਼੍ਰੀ ਡੀ.ਐੱਸ ਗੁਸਾਈਂ,ਮੈਡਮ ਆਸ਼ਾ ਗੁਸਾਈਂ ਪ੍ਰਿੰਸੀਪਲ ਪ੍ਰੀਤਿਸ਼ ਗੁਸਾਈਂ ਤੇ ਸਕੂਲ ਦਾ ਸਮੁੱਚਾ ਸਟਾਫ ਤੇ ਵਿਦਿਆਰਥੀ ਹਾਜ਼ਿਰ ਸਨ.