Punjab Infoline

ਪੰਜਾਬੀ

ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਜੀ.ਕੇ.ਯੂ. ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ

04 Nov, 2026 07:54 AM

ਤਲਵੰਡੀ ਸਾਬੋ, 04 ਨਵੰਬਰ (ਗੁਰਜੰਟ ਸਿੰਘ ਨਥੇਹਾ)-ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ, ਵਿਖੇ ਆਯੋਜਿਤ ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ-2026 (U-23) ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਟੀਮ ਇਵੈਂਟ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਆਪਣੇ ਵਧਾਈ ਸੰਦੇਸ਼ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਕੌਸ਼ਿਕ ਦੇ ਸ਼ਾਨਦਾਰ ਪ੍ਰਦਰਸ਼ਨ, ਸਮਰਪਣ ਅਤੇ ਸਖ਼ਤ ਮਿਹਨਤ ਨੇ ਗੁਰੂ ਕਾਸ਼ੀ ਯੂਨੀਵਰਸਿਟੀ, ਇਲਾਕੇ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਉਹਨਾਂ ਕਿਹਾ ਕਿ ਖਿਡਾਰਣ ਦੀ ਇਸ ਪ੍ਰਾਪਤੀ ਤੇ ਯੂਨੀਵਰਸਿਟੀ ਨੂੰ ਮਾਣ ਹੈ ਤੇ ਉਮੀਦ ਜ਼ਾਹਿਰ ਕੀਤੀ ਕਿ ਉਹ ਭਵਿੱਖ ਵਿੱਚ ਉਲਪਿੰਕ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਦੇਸ਼ ਦਾ ਨਾਮ ਰੌਂਸ਼ਨ ਕਰੇਗੀ। ਉਹਨਾਂ ਖਿਡਾਰਣ ਨੂੰ ਉਜਵੱਲ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਭੇਂਟ ਕੀਤੀਆਂ। ਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਖਿਡਾਰਣ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਨੂੰ ਖੇਡਾਂ ਵਿੱਚ ਲੜਕੀਆਂ ਦਾ ਸੁਨਹਿਰਾ ਭਵਿੱਖ ਦੱਸਿਆ। ਉਹਨਾਂ ਵਰਸਿਟੀ ਪ੍ਰਬੰਧਕਾਂ, ਡਾਇਰੈਕਟਰ ਖੇਡਾਂ, ਕੋਚ ਅਮਨਦੀਪ ਕੌਰ ਅਤੇ ਅਧਿਕਾਰੀਆਂ ਦੇ ਸਹਿਯੋਗ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਵਰਸਿਟੀ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਏਸ਼ੀਆ ਦੇ 15 ਦੇਸ਼ਾਂ ਦੇ 188 ਖਿਡਾਰੀਆਂ ਨੇ ਹਿੱਸਾ ਲਿਆ। ਬੀ.ਏ.ਐੱਲ.ਐੱਲ.ਬੀ. ਚੌਥੇ ਸਾਲ ਦੀ ਵਿਦਿਆਰਥਣ ਵੈਦਿਕਾ ਦੀ ਟੀਮ ਦਾ ਮੁਕਾਬਲਾ ਸੈਮੀ-ਫਾਈਨਲ ਵਿੱਚ ਕਜ਼ਾਖਸਤਾਨ ਦੀ ਟੀਮ ਨਾਲ ਹੋਇਆ। ਜਿਸ ਵਿੱਚ ਉਨ੍ਹਾਂ ਦੀ ਟੀਮ ਨੇ ਕਾਂਸੇ ਦਾ ਤਗਮਾ ਜਿੱਤਕੇ ਭਾਰਤ ਦਾ ਨਾਂ ਰੌਂਸ਼ਨ ਕੀਤਾ।

Latest News