Canada News: ਬ੍ਰਿਟਿਸ਼ ਕੋਲੰਬੀਆ ’ਚ 25 ਸਾਲਾ ਭਾਰਤੀ ਨੌਜਵਾਨ ਦੀ ਸੜੀ ਕਾਰ ’ਚੋਂ ਮਿਲੀ ਲਾਸ਼, ਕਤਲ ਦੀ ਜਾਂਚ ਸ਼ੁਰੂ
- ਅੰਤਰਰਾਸ਼ਟਰੀ
- (Asia/Kolkata)
Canada News: ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਂਗਲੀ ਇਲਾਕੇ ਵਿੱਚ ਸੜੀ ਹੋਈ ਕਾਰ ਵਿੱਚੋਂ 25 ਸਾਲਾ ਭਾਰਤੀ ਨੌਜਵਾਨ ਤੁਸ਼ਾਰ ਸ਼ਰਮਾ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਮਾਮਲੇ ਨੂੰ ਸ਼ੱਕੀ ਕਤਲ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਤੁਸ਼ਾਰ ਸ਼ਰਮਾ ਸਰੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਕਾਰ ਵਿੱਚੋਂ ਮਿਲੇ ਮਨੁੱਖੀ ਅਵਸ਼ੇਸ਼ਾਂ ਦੀ ਪਛਾਣ ਕਰਦਿਆਂ ਉਨ੍ਹਾਂ ਦੀ ਸ਼ਨਾਖਤ ਤੁਸ਼ਾਰ ਵਜੋਂ ਕੀਤੀ ਹੈ। ਜਾਂਚ ਟੀਮ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦਾ ਕਤਲ ਕਦੋਂ ਅਤੇ ਕਿਹੜੇ ਹਾਲਾਤਾਂ ਵਿੱਚ ਕੀਤਾ ਗਿਆ।
29 ਅਕਤੂਬਰ ਨੂੰ ਕਾਰ ਨੂੰ ਲੱਗੀ ਸੀ ਅੱਗ
ਪੁਲਿਸ ਮੁਤਾਬਕ, 29 ਅਕਤੂਬਰ ਦੀ ਰਾਤ ਕਰੀਬ 10:30 ਵਜੇ ਲੈਂਗਲੀ ਦੇ ਰੌਲਿਨਸਨ ਕ੍ਰੇਸੈਂਟ ਇਲਾਕੇ ਵਿੱਚ ਇੱਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ।
ਅੱਗ ਬੁਝਾਉਣ ਦੌਰਾਨ ਕਾਰ ਦੇ ਅੰਦਰੋਂ ਮਨੁੱਖੀ ਅਵਸ਼ੇਸ਼ ਮਿਲੇ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਤਲ ਦੇ ਪੱਖ ਤੋਂ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਕਤਲ ਦੇ ਕਾਰਨਾਂ ਅਤੇ ਸੰਭਾਵਿਤ ਟਾਰਗੇਟ ਕਿਲਿੰਗ ਸਮੇਤ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।