Punjab Infoline

ਪੰਜਾਬੀ

DIG ਭੁੱਲਰ ਰਿਸ਼ਵਤਖੋਰੀ ਮਾਮਲਾ: ਚੰਡੀਗੜ੍ਹ ਦੀ CBI ਅਦਾਲਤ ’ਚ ਅੱਜ ਅਹਿਮ ਸੁਣਵਾਈ, ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

24 Sep, 2026 01:49 PM

ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਅੱਜ, 24 ਸਤੰਬਰ ਨੂੰ ਚੰਡੀਗੜ੍ਹ ਦੀ ਵਿਸ਼ੇਸ਼ CBI ਅਦਾਲਤ ਵਿੱਚ ਅਹਿਮ ਸੁਣਵਾਈ ਹੋਵੇਗੀ। ਇਸ ਦੌਰਾਨ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਪਹਿਲੀ ਵਾਰ ਚੰਡੀਗੜ੍ਹ ਸਥਿਤ CBI ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣਗੇ।

ਅਦਾਲਤ ਨੇ ਜਾਰੀ ਕੀਤੇ ਸੰਮਨ

ਅਦਾਲਤ ਵੱਲੋਂ ਆਕਾਸ਼ ਬੱਤਾ ਨੂੰ ਸੰਮਨ ਜਾਰੀ ਕੀਤੇ ਗਏ ਹਨ। ਰਿਸ਼ਵਤਖੋਰੀ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਜਾਣ ਤੋਂ ਬਾਅਦ ਸ਼ਿਕਾਇਤਕਰਤਾ ਦੀ ਗਵਾਹੀ ਨੂੰ ਮੁਕੱਦਮੇ ਦਾ ਇੱਕ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।

CBI ਮੁਤਾਬਕ, ਆਕਾਸ਼ ਬੱਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਇੱਕ ਅਪਰਾਧਿਕ ਮਾਮਲੇ ਵਿੱਚ ਕਾਰਵਾਈ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ 8 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

CBI ਨੇ DIG ਭੁੱਲਰ ਅਤੇ ਵਿਚੋਲੇ ਨੂੰ ਕੀਤਾ ਸੀ ਗ੍ਰਿਫ਼ਤਾਰ

ਸ਼ਿਕਾਇਤ ’ਤੇ ਕਾਰਵਾਈ ਕਰਦਿਆਂ CBI ਨੇ ਤਤਕਾਲੀ DIG ਹਰਚਰਨ ਸਿੰਘ ਭੁੱਲਰ ਅਤੇ ਇੱਕ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਹੁਣ ਅਦਾਲਤ ਵਿੱਚ ਆਕਾਸ਼ ਬੱਤਾ ਦਾ ਬਿਆਨ ਦਰਜ ਕੀਤਾ ਜਾਵੇਗਾ। ਇਸ ਤੋਂ ਬਾਅਦ ਮੁਕੱਦਮੇ ਦੀ ਕਾਰਵਾਈ ਉਨ੍ਹਾਂ ਦੇ ਬਿਆਨ ਅਤੇ ਮਾਮਲੇ ਵਿੱਚ ਮੌਜੂਦ ਸਬੂਤਾਂ ਦੇ ਆਧਾਰ ’ਤੇ ਅੱਗੇ ਵਧੇਗੀ।

Latest News