PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ

PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਸਾਂਝੇ ਕੀਤੇ ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਨੇ ਲੋਕਾਂ ਨੂੰ ਰੌਸ਼ਨੀਆਂ ਦੇ ਇਸ ਤਿਉਹਾਰ ਦੀ ਵਧਾਈ ਦਿੱਤੀ।

PM ਮੋਦੀ ਨੇ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਨੂੰ ਰੌਸ਼ਨੀਆਂ ਨਾਲ ਜਗਮਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੌਸ਼ਨੀ ਦਾ ਇਹ ਤਿਉਹਾਰ ਹਨੇਰੇ ਵਿਰੁੱਧ ਸਾਡੇ ਸੰਕਲਪ ਨੂੰ ਦਰਸਾਉਂਦਾ ਹੈ।

PM ਮੋਦੀ ਨੇ ਦੇਸ਼ਵਾਸੀਆਂ ਲਈ ਕੀਤੀ ਖੁਸ਼ਹਾਲੀ ਦੀ ਕਾਮਨਾ

ਪ੍ਰਧਾਨ ਮੰਤਰੀ ਨੇ ਕਾਮਨਾ ਕੀਤੀ ਕਿ ਹਰ ਕਿਸੇ ਦਾ ਜੀਵਨ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਨਾਲ ਭਰਿਆ ਰਹੇ। ਉਨ੍ਹਾਂ ਦੱਸਿਆ ਕਿ ਉਹ ਵੀ ਹਰ ਸਾਲ ਲੋਕਾਂ ਵਾਂਗ ਬੜੇ ਉਤਸ਼ਾਹ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਹਨ।

ਬਹਾਦਰ ਜਵਾਨਾਂ ਨਾਲ ਵੀ ਮਨਾਉਣਗੇ ਦੀਵਾਲੀ

PM ਮੋਦੀ ਨੇ ਕਿਹਾ ਕਿ ਹਰ ਸਾਲ ਦੇਸ਼ ਦੇ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਉਣ ਦੀ ਉਨ੍ਹਾਂ ਦੀ ਪਰੰਪਰਾ ਇਸ ਵਾਰ ਵੀ ਜਾਰੀ ਰਹੇਗੀ।