Punjab Infoline

ਪੰਜਾਬੀ

ਜਗਦੀਸ਼ ਕੁਮਾਰ ਜੱਗਾ ਵੱਲੋਂ ਲੈਬਾਰਟਰੀ ਦਾ ਉਦਘਾਟਨ, ਲੋੜਵੰਦਾਂ ਨੂੰ ਮਿਲੇਗੀ ਸਿਹਤ ਸਹੂਲਤ

28 Oct, 2026 10:40 AM

ਰਾਜਪੁਰਾ, 27 ਅਕਤੂਬਰ:(ਰਾਜੇਸ਼ ਡਾਹਰਾ) ਅੱਜ ਰਾਜਪੁਰਾ ਵਿਖੇ ਭਾਜਪਾ ਦੇ ਹਲਕਾ ਰਾਜਪੁਰਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵਲੋਂ ਹਲਕੇ ਦੇ ਲੋਕਾਂ ਵਾਸਤੇ ਆਪਣੇ ਦਫ਼ਤਰ ਵਿਖੇ ਲੈਬੋਰਟਰੀ ਦਾ ਉਦਘਾਟਨ ਸਮਾਰੋਹ ਰਖਿਆ ਗਿਆ। ਲੈਬਾਰਟਰੀ ਦੇ ਉਦਘਾਟਨ ਸਮਾਰੋਹ ਦੌਰਾਨ ਉਸ ਸਮੇਂ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਦੋਂ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਸਮਾਗਮ ਵਿੱਚ ਲੋਕਾਂ ਦੀ ਭਰਵੀਂ ਹਾਜ਼ਰੀ ਅਤੇ ਉਤਸ਼ਾਹ ਨੇ ਪ੍ਰੋਗਰਾਮ ਨੂੰ ਖਾਸ ਬਣਾ ਦਿੱਤਾ।
ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਵਿੱਚ ਭਾਜਪਾ ਵਰਕਰਾਂ ਸਮੇਤ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਨੇ ਭਾਗ ਲਿਆ।
ਇਸ ਮੌਕੇ ਭਾਜਪਾ ਦੇ ਰਾਜਪੁਰਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਰਾਜਪੁਰਾ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਭਰੋਸੇ ਨੂੰ ਆਪਣੀ ਤਾਕਤ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਵਾਸਤੇ ਉਪਲਬਧ ਹਨ।
ਜੱਗਾ ਨੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਹਲਕੇ ਦੇ ਹਰ ਵਿਅਕਤੀ ਲਈ ਖੁੱਲ੍ਹੇ ਹਨ। ਲੋਕ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਲੈ ਕੇ ਉਨ੍ਹਾਂ ਕੋਲ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਇਲਾਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੀ ਉਨ੍ਹਾਂ ਦਾ ਉਦੇਸ਼ ਹੈ।
ਉਨ੍ਹਾਂ ਨੇ ਸਿਹਤ ਸਹੂਲਤਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੈਬਾਰਟਰੀ ਵਰਗੀਆਂ ਸਹੂਲਤਾਂ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਸਕਦੀਆਂ ਹਨ। ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਜਿਹੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ।
ਸਮਾਗਮ ਦੇ ਅੰਤ ਵਿੱਚ ਜਗਦੀਸ਼ ਕੁਮਾਰ ਜੱਗਾ ਨੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ, ਭਾਜਪਾ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਰਾਜਪੁਰਾ ਹਲਕੇ ਵਿੱਚ ਲੋਕ ਭਲਾਈ ਅਤੇ ਵਿਕਾਸ ਨਾਲ ਜੁੜੇ ਕਾਰਜਾਂ ਨੂੰ ਹੋਰ ਅੱਗੇ ਵਧਾਉਣ ਲਈ ਯਤਨ ਜਾਰੀ ਰਹਿਣਗੇ।
 

Latest News