Punjab Infoline

ਪੰਜਾਬੀ

ਪੰਜਾਬ 'ਚ ਹਰਿਆਣਵੀ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼

26 Nov, 2026 03:34 PM

ਲੁਧਿਆਣਾ ਪੁਲਿਸ ਨੇ ਹਰਿਆਣਵੀ ਗਾਇਕ ਕਾਸ਼ੀਨਾਥ ਸਮੇਤ ਤਿੰਨ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਦੋਸ਼ ਹੈ ਕਿ ਗਾਇਕ ਨੇ ਇੱਕ ਲਾਈਵ ਸਟੇਜ ਸ਼ੋਅ ਦੌਰਾਨ ਹਿੰਦੂ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਪੁਲਿਸ ਨੇ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਦੀ ਸ਼ਿਕਾਇਤ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਹੈ।

ਰਾਜੀਵ ਟੰਡਨ ਨੇ 1 ਅਕਤੂਬਰ ਨੂੰ ਪੁਲਿਸ ਕੋਲ ਦਰਜ ਕਰਵਾਈ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਕਾਸ਼ੀਨਾਥ ਇੱਕ ਵੀਡੀਓ ਵਿੱਚ ਦੇਵੀ ਪਾਰਵਤੀ ਅਤੇ ਭਗਵਾਨ ਗਣੇਸ਼ ਬਾਰੇ ਵਿਵਾਦਤ ਟਿੱਪਣੀਆਂ ਕਰ ਰਿਹਾ ਸੀ। ਇਸ ਤੋਂ ਬਾਅਦ ਗਾਇਕ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਏ ਗਏ ਹਨ।

ਦੱਸਣਯੋਗ ਹੈ ਕਿ ਕਾਸ਼ੀਨਾਥ ਦਾ ਜਨਮ ਹਰਿਆਣਾ ਦੇ ਕੈਥਲ ਵਿੱਚ ਹੋਇਆ ਸੀ, ਪਰ ਉਹ ਇਸ ਸਮੇਂ ਮੋਹਾਲੀ ਵਿੱਚ ਰਹਿੰਦਾ ਹੈ। ਵਧਦੇ ਵਿਰੋਧ ਦੇ ਵਿਚਕਾਰ ਕਾਸ਼ੀਨਾਥ ਨੇ ਮੁਆਫ਼ੀ ਮੰਗਦਿਆਂ ਇੱਕ ਵੀਡੀਓ ਵੀ ਜਾਰੀ ਕੀਤਾ ਹੈ। ਇਸ ਵੀਡੀਓ ਰਾਹੀਂ ਉਸ ਨੇ ਹਿੰਦੂ ਭਾਈਚਾਰੇ ਤੋਂ ਮੁਆਫ਼ੀ ਮੰਗੀ ਅਤੇ ਭਗਵਾਨ ਗਣੇਸ਼ ਨਾਲ ਜੁੜੀ ਘਟਨਾ 'ਤੇ ਅਫ਼ਸੋਸ ਪ੍ਰਗਟਾਇਆ।

ਹਾਲਾਂਕਿ, ਗਾਇਕ ਵੱਲੋਂ ਵੀਡੀਓ ਰਾਹੀਂ ਮੰਗੀ ਗਈ ਮੁਆਫ਼ੀ ਤੋਂ ਹਿੰਦੂ ਸੰਗਠਨ ਸੰਤੁਸ਼ਟ ਨਹੀਂ ਹਨ। ਇਸ ਕਾਰਨ ਲੁਧਿਆਣਾ ਵਿੱਚ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।

Latest News