ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ
ਰੂਪਨਗਰ/ਲੁਧਿਆਣਾ: ਸਾਬਕਾ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਰੂਪਨਗਰ ਅਤੇ ਲੁਧਿਆਣਾ ਸਥਿਤ ਘਰਾਂ ’ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਟੀਮਾਂ ਵੱਲੋਂ ਦੋਵੇਂ ਥਾਵਾਂ ’ਤੇ ਤਲਾਸ਼ੀ ਅਤੇ ਜਾਂਚ ਕੀਤੀ ਗਈ। ਰਿਪੋਰਟਾਂ ਮੁਤਾਬਕ ਲੁਧਿਆਣਾ ਸਥਿਤ ਘਰ ਵਿੱਚ ਚਾਵਲਾ ਮੌਜੂਦ ਨਹੀਂ ਸਨ ਅਤੇ ਪੁਲਿਸ ਨੇ ਉੱਥੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ।
ਇਸ ਤੋਂ ਪਹਿਲਾਂ ਪੁਲਿਸ ਵੱਲੋਂ ਅਮਰਜੀਤ ਚਾਵਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਵੀ ਜਾਰੀ ਕੀਤਾ ਗਿਆ ਸੀ। ਪੁਲਿਸ ਅਨੁਸਾਰ ਚਾਵਲਾ ਮਾਮਲੇ ਦੀ ਜਾਂਚ ਵਿੱਚ ਲੋੜੀਂਦੇ ਹਨ ਅਤੇ ਉਨ੍ਹਾਂ ਦੇ ਵਿਦੇਸ਼ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਚਾਵਲਾ ਖ਼ਿਲਾਫ਼ ਬਹਿਰੀਨ ਵਿੱਚ ਰਹਿੰਦੀ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਵਲਾ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 28 ਸਤੰਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਹੈ।
ਚਾਵਲਾ ਪਹਿਲਾਂ ਹੀ ਇੱਕ ਵੀਡੀਓ ਜਾਰੀ ਕਰ
Posted By: Punjab Infoline Bureau