Punjab Infoline

ਪੰਜਾਬੀ

‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

21 Sep, 2026 11:40 AM

‘ਨਵਾਂ ਜ਼ਮਾਨਾ’ ਦੇ ਸੰਪਾਦਕ, ਉੱਘੇ ਪੱਤਰਕਾਰ, ਲੇਖਕ ਅਤੇ ਪ੍ਰਬੁੱਧ ਚਿੰਤਕ ਚੰਦ ਫਤਿਹਪੁਰੀ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਬੀਤੇ ਦਿਨ ਐਤਵਾਰ ਰਾਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਆਖਰੀ ਸਾਹ ਲਏ।

ਖੱਬੇ-ਪੱਖੀ ਵਿਚਾਰਧਾਰਾ ਨਾਲ ਲੰਮੇ ਸਮੇਂ ਤੋਂ ਜੁੜੇ ਰਹੇ

ਪੰਜਾਬ ਦੀ ਖੱਬੇ-ਪੱਖੀ ਵਿਚਾਰਧਾਰਾ ਨਾਲ ਲੰਮੇ ਸਮੇਂ ਤੋਂ ਜੁੜੇ ਆਗੂ, ਪੱਤਰਕਾਰ ਅਤੇ ਲੇਖਕ ਚੰਦ ਫਤਿਹਪੁਰੀ ਦੇ ਦੇਹਾਂਤ ’ਤੇ ਸਾਹਿਤਕ, ਪੱਤਰਕਾਰੀ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਉਹ ਲੰਮੇ ਅਰਸੇ ਤੋਂ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਨਾਲ ਸਰਗਰਮ ਰੂਪ ਵਿੱਚ ਜੁੜੇ ਰਹੇ ਅਤੇ ਪੰਜਾਬ ਦੇ ਸਮਾਜਿਕ ਤੇ ਰਾਜਨੀਤਕ ਮੰਚਾਂ ’ਤੇ ਨਿਰੰਤਰ ਕਾਰਜਸ਼ੀਲ ਰਹੇ। ਆਪਣੇ ਰਾਜਨੀਤਕ ਜੀਵਨ ਦੌਰਾਨ ਉਨ੍ਹਾਂ 1992 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਹਕੋਟ ਹਲਕੇ ਤੋਂ ਸੀਪੀਆਈ ਦੇ ਉਮੀਦਵਾਰ ਵਜੋਂ ਚੋਣ ਵੀ ਲੜੀ ਸੀ।

ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਲਿਖਿਆ

ਪੱਤਰਕਾਰ ਅਤੇ ਲੇਖਕ ਵਜੋਂ ਉਨ੍ਹਾਂ ਦੀ ਲਿਖਤ ਦਾ ਕੇਂਦਰ ਆਮ ਲੋਕਾਂ ਨਾਲ ਜੁੜੇ ਮੁੱਦੇ ਰਹੇ। ਉਨ੍ਹਾਂ ਨੇ ਬੇਰੁਜ਼ਗਾਰੀ, ਗਰੀਬੀ, ਆਰਥਿਕ ਅਸਮਾਨਤਾ, ਸਰਕਾਰੀ ਨੀਤੀਆਂ ਅਤੇ ਜਮਹੂਰੀ ਹੱਕਾਂ ਸਮੇਤ ਵੱਖ-ਵੱਖ ਸਮਾਜਿਕ ਤੇ ਰਾਜਨੀਤਕ ਮਸਲਿਆਂ ’ਤੇ ਨਿਯਮਤ ਤੌਰ ’ਤੇ ਲਿਖਿਆ।

ਵਿਸ਼ਵ ਵਾਰਤਾ ਦੀ ਟੀਮ ਵੱਲੋਂ ਦੁੱਖ ਦਾ ਪ੍ਰਗਟਾਵਾ

ਅਦਾਰਾ ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਦਰਸ਼ੀ, ਮੈਨੇਜਿੰਗ ਐਡੀਟਰ ਗੁਰਪੁਨੀਤ ਸਿੱਧੂ ਅਤੇ ਸਮੁੱਚੀ ਟੀਮ ਵੱਲੋਂ ਚੰਦ ਫਤਿਹਪੁਰੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Posted By: Punjab Infoline Bureau

Latest News