12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਫੜੇ ਜਾਣ ’ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਦੂਜੀ ਵਾਰ ਇਹ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ।

ਸਰਕਾਰ ਨੇ ਸੂਬੇ ਵਿੱਚ ਚਲਾਏ ਜਾ ਰਹੇ ਸਫਾਈ ਅਭਿਆਨ 2.0 ਨੂੰ ਪੰਜ ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਹ ਮੁਹਿੰਮ 29 ਅਗਸਤ ਤੋਂ ਸ਼ੁਰੂ ਕੀਤੀ ਗਈ ਸੀ।

ਇਸ ਅਭਿਆਨ ਤਹਿਤ ਸੂਬੇ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਾਰ ਸ਼ਨੀਵਾਰਾਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ। ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਗੈਰ-ਸਰਕਾਰੀ ਸੰਸਥਾਵਾਂ, ਮਾਰਕੀਟ ਕਮੇਟੀਆਂ, ਯੂਥ ਕਲੱਬਾਂ, ਧਾਰਮਿਕ ਸੰਸਥਾਵਾਂ ਅਤੇ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ।

ਮੰਤਰੀ ਹਰਜੋਤ ਬੈਂਸ ਮੁਤਾਬਕ M-ਸੇਵਾ ਐਪ ’ਤੇ ਹੁਣ ਤੱਕ 6,459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 5,407 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ 83 ਫੀਸਦੀ ਤੋਂ ਵੱਧ ਬਣਦਾ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਜਾ ਚੁੱਕੀ ਹੈ। ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੂੜਾ ਸੜਕਾਂ ਜਾਂ ਹੋਰ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਕੂੜਾ ਚੁੱਕਣ ਵਾਲੀ ਗੱਡੀ ਦੇ ਆਉਣ ਤੱਕ ਇਸਨੂੰ ਘਰ ਵਿੱਚ ਹੀ ਰੱਖਣ।

ਸਰਕਾਰ ਦਾ ਕਹਿਣਾ ਹੈ ਕਿ ਸਫਾਈ ਪ੍ਰਬੰਧ ਨੂੰ ਬਿਹਤਰ ਬਣਾਉਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਉਨੀ ਹੀ ਜ਼ਰੂਰੀ ਹੈ।