Punjab Infoline

ਪੰਜਾਬੀ

Punjab Diwali Bumper Lottery: ਲਾਲੜੂ ਦੇ ਕਿਸਾਨ ਦੀ ਨਿਕਲੀ 12 ਕਰੋੜ ਦੀ ਲਾਟਰੀ, ਰਾਤ 11 ਵਜੇ ਮਿਲੀ ਖ਼ੁਸ਼ਖ਼ਬਰੀ

17 Nov, 2026 04:33 PM

Punjab Diwali Bumper Lottery: ਕਹਿੰਦੇ ਹਨ ਕਿ ਕਿਸਮਤ ਬਦਲਦਿਆਂ ਦੇਰ ਨਹੀਂ ਲੱਗਦੀ। ਇਸ ਦੀ ਮਿਸਾਲ ਲਾਲੜੂ ਨੇੜਲੇ ਪਿੰਡ ਹਮਾਯੂੰਪੁਰ ਦੇ ਕਿਸਾਨ ਬਲਜਿੰਦਰ ਸਿੰਘ ਦੇ ਰੂਪ ਵਿੱਚ ਸਾਹਮਣੇ ਆਈ ਹੈ। ਉਨ੍ਹਾਂ ਦੀ 12 ਕਰੋੜ ਰੁਪਏ ਦੀ ਪੰਜਾਬ ਦੀਵਾਲੀ ਬੰਪਰ ਲਾਟਰੀ ਨਿਕਲੀ ਹੈ। ਇਹ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਪੂਰੇ ਪਿੰਡ ਵਿੱਚ ਜਸ਼ਨ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ, ਕਰੀਬ 45 ਸਾਲਾ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ।ਬੀਤੀ ਰਾਤ ਕਰੀਬ 11 ਵਜੇ ਜਦੋਂ ਉਨ੍ਹਾਂ ਨੂੰ 12 ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਇਸ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ।

ਇਨਾਮ ਦੀ ਰਾਸ਼ੀ ਲੈਣ ਲਈ ਜ਼ੀਰਕਪੁਰ ਰਵਾਨਾ

ਦੋ ਬੱਚਿਆਂ ਦੇ ਪਿਤਾ ਬਲਜਿੰਦਰ ਸਿੰਘ ਦਾ ਪਰਿਵਾਰ ਹੁਣ ਤੱਕ ਸਾਧਾਰਨ ਜੀਵਨ ਬਤੀਤ ਕਰ ਰਿਹਾ ਸੀ। ਅਚਾਨਕ ਮਿਲੀ ਇਸ ਵੱਡੀ ਖ਼ੁਸ਼ਖ਼ਬਰੀ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਦੁੱਗਣੀਆਂ ਕਰ ਦਿੱਤੀਆਂ ਹਨ। ਪਰਿਵਾਰਕ ਸੂਤਰਾਂ ਅਨੁਸਾਰ, ਇਨਾਮੀ ਰਾਸ਼ੀ ਦੀ ਵਰਤੋਂ ਬਾਰੇ ਅਜੇ ਕੋਈ ਯੋਜਨਾ ਨਹੀਂ ਬਣਾਈ ਗਈ।

ਇਨਾਮ ਦੀ ਰਾਸ਼ੀ ਪ੍ਰਾਪਤ ਕਰਨ ਲਈ ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਵਾਉਣ ਵਾਸਤੇ ਬਲਜਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਜ਼ੀਰਕਪੁਰ ਸਥਿਤ ਰਤਨ ਲਾਟਰੀ ਦੇ ਦਫ਼ਤਰ ਲਈ ਰਵਾਨਾ ਹੋ ਗਏ।

Latest News