Punjab Infoline

ਪੰਜਾਬੀ

ਹਰਿਆਣਾ ਦੇ ਸਰਕਾਰੀ ਅਧਿਆਪਕਾਂ ਲਈ HTET ਲਾਜ਼ਮੀ, ਪ੍ਰੀਖਿਆ ਪਾਸ ਨਾ ਕਰਨ ’ਤੇ ਵਧਣਗੀਆਂ ਮੁਸ਼ਕਿਲਾਂ

14 Sep, 2026 08:45 PM

ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਉਨ੍ਹਾਂ ਅਧਿਆਪਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਜਿਨ੍ਹਾਂ ਨੇ ਅਜੇ ਤੱਕ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (HTET) ਪਾਸ ਨਹੀਂ ਕੀਤੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਅਧਿਆਪਕਾਂ ਲਈ HTET ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ।

ਹਦਾਇਤਾਂ ਅਨੁਸਾਰ, 1 ਸਤੰਬਰ 2025 ਤੱਕ ਜਿਨ੍ਹਾਂ ਸਰਕਾਰੀ ਅਧਿਆਪਕਾਂ ਦੀ ਸੇਵਾਮੁਕਤੀ ਵਿੱਚ ਪੰਜ ਸਾਲ ਤੋਂ ਵੱਧ ਦਾ ਸਮਾਂ ਬਾਕੀ ਹੈ, ਉਨ੍ਹਾਂ ਲਈ HTET ਪਾਸ ਕਰਨਾ ਲਾਜ਼ਮੀ ਕੀਤਾ ਗਿਆ ਹੈ। ਮਿਥੇ ਸਮੇਂ ਤੱਕ HTET ਪਾਸ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਆਪਕ ਦੀਆਂ ਸੇਵਾਵਾਂ ਸਮਾਪਤ ਕੀਤੀਆਂ ਜਾ ਸਕਦੀਆਂ ਹਨ ਜਾਂ ਉਨ੍ਹਾਂ ਨੂੰ Compulsory Retirement ਦਿੱਤੀ ਜਾ ਸਕਦੀ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ (ਹਰਿਆਣਾ) ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇੱਕ ਨੋਟਿਸ ਜਾਰੀ ਕੀਤਾ ਹੈ।

ਇਸ ਤਹਿਤ ਬਿਨਾਂ HTET ਪਾਸ ਕੀਤੇ ਸੇਵਾਵਾਂ ਦੇ ਰਹੇ ਅਧਿਆਪਕਾਂ ਲਈ ਨਿਯਮ ਸਖ਼ਤ ਕਰ ਦਿੱਤੇ ਗਏ ਹਨ। ਹਾਲਾਂਕਿ, ਜਿਨ੍ਹਾਂ ਅਧਿਆਪਕਾਂ ਦੀ ਸੇਵਾਮੁਕਤੀ ਵਿੱਚ 1 ਸਤੰਬਰ 2025 ਤੱਕ 5 ਸਾਲ ਤੋਂ ਘੱਟ ਬਾਕੀ ਹੈ ਅਤੇ HTET ਪਾਸ ਨਹੀਂ ਹੈ, ਉਹ ਸੇਵਾਮੁਕਤੀ ਦੀ ਉਮਰ ਤੱਕ ਬਿਨਾਂ HTET ਦੇ ਵੀ ਸੇਵਾ ਵਿੱਚ ਬਣੇ ਰਹਿ ਸਕਦੇ ਹਨ।

ਜੇਕਰ 5 ਸਾਲ ਤੋਂ ਘੱਟ ਸੇਵਾ ਵਾਲੇ ਅਧਿਆਪਕ ਭਵਿੱਖ ਵਿੱਚ ਤਰੱਕੀ (Promotion) ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਸਬੰਧਤ ਵਿਸ਼ੇ ਵਿੱਚ HTET ਪਾਸ ਕੀਤੇ ਬਿਨਾਂ ਪ੍ਰਮੋਸ਼ਨ ਦੇ ਯੋਗ ਨਹੀਂ ਮੰਨਿਆ ਜਾਵੇਗਾ।

ਇਸ ਦੇ ਨਾਲ ਹੀ ਡਾਇਰੈਕਟੋਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਹੁਣ ਭਿਵਾਨੀ ਬੋਰਡ (BSEH) ਨੂੰ ਸਾਲ ਵਿੱਚ ਦੋ ਵਾਰ HTET ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਅਧਿਆਪਕਾਂ ਨੂੰ ਪ੍ਰੀਖਿਆ ਪਾਸ ਕਰਨ ਦੇ ਯੋਗ ਮੌਕੇ ਮਿਲ ਸਕਣ।

Posted By: Punjab Infoline Bureau

Latest News