Punjab Infoline

ਪੰਜਾਬੀ

ਕੰਗਨਾ ਰਣੌਤ ਮਾਣਹਾਨੀ ਮਾਮਲਾ: ਬਠਿੰਡਾ ਅਦਾਲਤ ਵਿੱਚ ਅੱਜ ਹੋਵੇਗੀ ਸੁਣਵਾਈ

05 Nov, 2026 09:54 AM

ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਅੱਜ 5 ਨਵੰਬਰ ਨੂੰ ਬਠਿੰਡਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆਂ ਦੀ ਰਹਿਣ ਵਾਲੀ 80 ਸਾਲਾ ਮਾਤਾ ਮਹਿੰਦਰ ਕੌਰ ਵੱਲੋਂ ਦਾਇਰ ਕੀਤਾ ਗਿਆ ਹੈ।

ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਕੰਗਨਾ ਰਣੌਤ ਅਦਾਲਤ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਈ ਸੀ। ਉੱਧਰ, ਮਾਤਾ ਮਹਿੰਦਰ ਕੌਰ ਆਪਣੀ ਉਮਰ ਅਤੇ ਸਿਹਤ ਸਬੰਧੀ ਮੁਸ਼ਕਲਾਂ ਦੇ ਬਾਵਜੂਦ ਵ੍ਹੀਲਚੇਅਰ 'ਤੇ ਖ਼ੁਦ ਅਦਾਲਤ ਪਹੁੰਚੇ ਸਨ।

ਕਿਸਾਨ ਅੰਦੋਲਨ ਦੌਰਾਨ ਕੀਤੀ ਟਿੱਪਣੀ ਤੋਂ ਸ਼ੁਰੂ ਹੋਇਆ ਸੀ ਵਿਵਾਦ

ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਮਾਤਾ ਮਹਿੰਦਰ ਕੌਰ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਅਦ ਇਹ ਵਿਵਾਦ ਸਾਹਮਣੇ ਆਇਆ ਸੀ।

ਮਾਤਾ ਮਹਿੰਦਰ ਕੌਰ ਨੇ ਇਸ ਟਿੱਪਣੀ ਨੂੰ ਆਪਣੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਦੱਸਦਿਆਂ ਕੰਗਨਾ ਰਣੌਤ ਖ਼ਿਲਾਫ਼ ਅਦਾਲਤ ਦਾ ਰੁਖ਼ ਕੀਤਾ ਸੀ।

ਹੁਣ 5 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤੀ ਕਾਰਵਾਈ 'ਤੇ ਸਭ ਦੀ ਨਜ਼ਰ ਰਹੇਗੀ।

Latest News