₹6,000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ SIT ਦਾ ਨੋਟਿਸ, 5 ਅਕਤੂਬਰ ਨੂੰ ਹੋਣਗੇ ਪੇਸ਼

₹6,000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ SIT ਦਾ ਨੋਟਿਸ, 5 ਅਕਤੂਬਰ ਨੂੰ ਹੋਣਗੇ ਪੇਸ਼

ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਪੁੱਛਗਿੱਛ ਲਈ ਬੁਲਾਇਆ, ਦੋਵਾਂ ਨੂੰ ਆਹਮੋ-ਸਾਹਮਣੇ ਬਿਠਾਉਣ ਦੀ ਸੰਭਾਵਨਾ

ਪੰਜਾਬ ਦੇ ₹6,000 ਕਰੋੜ ਦੇ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ SIT ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ SIT ਨੇ ਮਜੀਠੀਆ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।

 

ਇਸੇ ਦਿਨ ਡਰੱਗ ਮਾਮਲੇ ਵਿੱਚ ਸਜ਼ਾਯਾਫ਼ਤਾ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਬਿਕਰਮ ਮਜੀਠੀਆ ਅਤੇ ਜਗਦੀਸ਼ ਭੋਲਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਮਾਮਲੇ ਦੀ ਜਾਂਚ ਦੌਰਾਨ ਬਿਕਰਮ ਮਜੀਠੀਆ ਅਤੇ ਜਗਦੀਸ਼ ਭੋਲਾ ਤੋਂ ਇਕੱਠੇ ਪੁੱਛਗਿੱਛ ਕੀਤੀ ਜਾਵੇਗੀ।