ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ
29 Dec, 2018 12:00 AM
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ। ਉਨ੍ਹਾਂ ਫੈਕਟਰੀ ਅਤੇ ਦੁਕਾਨਾਂ ਤੇ ਕੰਮ ਕਰਨ ਵਾਲੇ ਕਾਮਿਆਂ ਜ਼ਿਨ੍ਹਾਂ ਦੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੋਟ ਬਣੀ ਹੋਈ ਹੈ ਉਨ੍ਹਾਂ ਨੂੰ ਆਪੋ-ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
Posted By: KRISHAN SINGH








