Punjab Infoline

ਪੰਜਾਬੀ

ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੂਰਵ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

27 Jan, 2021 12:00 AM
ਦੋਰਾਹਾ,(ਅਮਰੀਸ਼ ਆਨੰਦ)ਗੁਰੂਦਵਾਰਾ ਸ਼੍ਰੀ ਸਿੰਘ ਸਭਾ, ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ(ਰਜਿ:) ਦੋਰਾਹਾ ਵਲੋਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੂਰਵ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ, ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸਨ.ਇਹ ਨਗਰ ਕੀਰਤਨ ਸਥਾਨਕ ਗੁਰੂਦਵਾਰਾ ਸ਼੍ਰੀ ਸਿੰਘ ਸਭਾ ਦੋਰਾਹਾ ਤੋਂ ਸ਼ੁਰੂ ਹੋ ਕੇ ਦੋਰਾਹਾ ਦੇ ਮੇਨ ਬਾਜ਼ਾਰ ਵਿੱਚੋ ਪੂਰੇ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਗੁਰੂਦਵਾਰਾ ਸ਼੍ਰੀ ਕਲਗੀਧਰ ਸਾਹਿਬ ਪਹੁੰਚਿਆ.ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਤੇ ਭਰਵਾਂ ਸਵਾਗਤ ਕਰਦਿਆਂ ਸੰਗਤਾਂ ਲਈ ਲੰਗਰ ਵੀ ਲਗਾਏ ਗਏ, ਤੇ ਇਸ ਨਗਰ ਕੀਰਤਨ ਵਿਚ ਗੁਰੂਦਵਾਰਾ ਸਾਹਿਬ ਦੇ ਸਮੂਹ ਅਹੁਦੇਦਾਰਾਂ ਵਲੋਂ ਗੁਰੂ ਸਾਹਿਬਾਨ ਦੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ. ਗੁਰੂਦੁਆਰਾ ਸਾਹਿਬ ਜੀ ਦੇ ਸਮੂਹ ਸੇਵਾਦਾਰਾਂ ਨੇ ਆਪੋ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਗੁਰੂ ਦਾ ਲੰਗਰ ਸਾਰੇ ਦਿਨ ਅਤੁੱਟ ਵਰਤਾਇਆ ਗਿਆ।

Posted By: Amrish Kumar Anand