Punjab Infoline

ਪੰਜਾਬੀ

ਚੰਗੇ ਸਮਾਜ ਦੀ ਸਿਰਜਣਾ ਲਈ ਮਿਲ ਜੁਲ ਕੇ ਯਤਨ ਕਰਨਾ ਜਰੂਰੀ- ਐਡਵੋਕੇਟ ਰਾਜਿੰਦਰ ਪਾਲ ਆਨੰਦ

11 Aug, 2023 12:00 AM
ਚੰਗੇ ਸਮਾਜ ਦੀ ਸਿਰਜਣਾ ਲਈ ਮਿਲ ਜੁਲ ਕੇ ਯਤਨ ਕਰਨਾ ਜਰੂਰੀ- ਐਡਵੋਕੇਟ ਰਾਜਿੰਦਰ ਪਾਲ ਆਨੰਦ
ਪਟਿਆਲਾ ਦੇ ਉੱਘੇ ਸਮਾਜ ਸੇਵੀ,ਗਊ ਸੇਵਕ ਪੁਲਿਸ ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੇ ਸਰਪ੍ਰਸਤ ਸੀਨੀਅਰ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਸਾਬਕਾ ਡੀ.ਐੱਸ.ਪੀ ਪੰਜਾਬ ਪੁਲਿਸ ਐਡਵੋਕੇਟ ਰਾਜਿੰਦਰ ਪਾਲ ਆਨੰਦ ਨੇ ਪ੍ਰੈਸ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨਾ ਅਤਿ ਹੀ ਜ਼ਰੂਰੀ ਹੈ ਤਾਂ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਨੂੰ ਖਤਮ ਕੀਤਾ ਜਾ ਸਕੇ |ਉਨ੍ਹਾਂ ਕਿਹਾ ਕਿ ਇਹ ਸਾਡੇੇ ਸਾਰਿਆਂ ਵਲੋਂ ਸਾਂਝੇ ਤੌਰ 'ਤੇ ਹੰਭਲਾ ਮਾਰਨ ਕਰਕੇ ਹੀ ਹੋ ਸਕਦਾ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਨਾਲ-ਨਾਲ ਲੋੜਵੰਦਾਂ ਦੀ ਮਦਦ ਵੀ ਕਰੀਏ|ਉਨ੍ਹਾਂ ਕਿਹਾ ਕਿ ਸਮਾਜ ਵਿਚ ਸਿੱਖਿਆ ਦਾ ਮਿਆਰ ਉਂਚਾ ਚੁੱਕਣ ਲਈ ਵੀ ਸਾਨੂੰ ਪੂਰੀ ਤਰ੍ਹਾਂ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ,ਤਾਂ ਜੋ ਸਮਾਜ ਵਿਚੋਂ ਅਨਪੜ੍ਹਤਾ ਖਤਮ ਕੀਤੀ ਜਾ ਸਕੇ|ਸਾਨੂੰ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਵੀ ਪੂਰੀ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਦੇ ਹੋਏ ਇਕ ਨਿਰੋਏ ਸਮਾਜ ਦੀ ਸਿਰਜਣਾ ਹੋ ਸਕੇ.

Posted By: Amrish Kumar Anand